JALANDHAR WEATHER

ਭਿਆਨਕ ਅੱਗ ਲੱਗਣ ਨਾਲ ਦੋ ਦੁਕਾਨਾਂ ਵਿਚ ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ

ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਇਕ ਮਾਰਕੀਟ ਵਿਚ ਅੱਜ ਅਚਾਨਕ ਅੱਗ ਲੱਗ ਗਈ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਦੋ ਮੈਡੀਕਲ ਸਟੋਰਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਐਤਵਾਰ ਹੋਣ ਕਾਰਣ ਦੁਕਾਨਾਂ ਬੰਦ ਸਨ ਜਿਸ ਕਰਕੇ ਦੁਕਾਨਾਂ ਵਿਚ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ।

ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਆ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਆਰੰਭ ਕਰ ਦਿੱਤੀ ਅਤੇ ਅੱਗ ਨੂੰ ਹੋਰ ਦੁਕਾਨਾਂ ਤੱਕ ਫੈਲਣ ਤੋਂ ਰੋਕ ਲਿਆ। ਖ਼ਬਰ ਲਿਖੇ ਜਾਣ ਤੱਕ ਕਾਫੀ ਹੱਦ ਤੱਕ ਅੱਗ ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਲੱਗਣ ਦਾ ਕਾਰਣ ਸ਼ਾਰਟ ਸਰਕਟ ਦੱਸਿਆ ਜਾ ਰਿਹਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ