ਗੜ੍ਹਸ਼ੰਕਰ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਮਾਰਚ ਤੇ ਮੁਜ਼ਾਹਰਾ ਕੀਤਾ ਗਿਆ
ਗੜ੍ਹਸ਼ੰਕਰ, 24 ਮਈ (ਧਾਲੀਵਾਲ)- ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਦੋਖੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਗ਼ੈਰ ਜ਼ਿੰਮੇਵਾਰਾਨਾ ਵਤੀਰੇ ਵਿਰੁੱਧ ਪੰਜਾਬ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਰੋਸ ਮਾਰਚ ਤੇ ਮੁਜ਼ਾਹਰਾ ਕੀਤਾ ਗਿਆ।
ਗੜ੍ਹਸ਼ੰਕਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮੱਖਣ ਸਿੰਘ ਵਾਹਿਦਪੁਰੀ, ਸਤਪਾਲ ਮਿਨਹਾਸ, ਬਲਵੰਤ ਰਾਮ, ਵਿਨੋਦ ਕੁਮਾਰ, ਪਵਨ ਕੁਮਾਰ ਗੜ੍ਹੀ ਤੇ ਬਲਵੀਰ ਖਾਨਪੁਰੀ ਦੀ ਅਗਵਾਈ ਵਿਚ ਗਾਂਧੀ ਪਾਰਕ ਵਿਖੇ ਰੋਸ ਰੈਲੀ ਕਰਨ ਉਪਰੰਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਰੋਸ ਮਾਰਚ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਦੋਖੀ ਨੀਤੀਆਂ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।
;
;
;
;
;
;
;
;