ਫ਼ਿਰੋਜ਼ਪੁਰ ਕਾਉਂਟਰ ਇੰਟੈਲੀਜੈਂਸ ਵਲੋਂ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਚਾਰ ਕਾਬੂ
ਫ਼ਿਰੋਜ਼ਪੁਰ, 24 ਮਈ (ਗੁਰਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਰੇਂਜ ਵਲੋਂ ਸਰਹੱਦ ਪਾਰ ਨਸ਼ਾ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕਰਦਿਆਂ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਦੇ ਵਿਦੇਸ਼ ਅਧਾਰਿਤ ਤਸਕਰਾਂ ਅਤੇ ਹੈਂਡਲਰਾਂ ਨਾਲ ਸੰਬੰਧ ਸਨ, ਜੋ ਉਨ੍ਹਾਂ ਨੂੰ ਨਸ਼ੇ ਦੀ ਖੇਪ ਮੰਗਵਾਉਣ ਅਤੇ ਭਾਰਤ ਵਿਚ ਅੱਗੇ ਸਪਲਾਈ ਕਰਨ ਦੇ ਨਿਰਦੇਸ਼ ਦਿੰਦੇ ਸਨ। ਪੁਲਿਸ ਵਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
;
;
;
;
;
;
;
;