JALANDHAR WEATHER

ਪਿੰਡ ਕੰਗਣਵਾਲ ਵਿਖੇ ਹੋਏ ਕਤਲਕਾਂਡ ਦੇ 2 ਦੋਸ਼ੀਆਂ ਨੂੰ ਮਲੇਰਕੋਟਲਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਕੀਤਾ ਕਾਬੂ

ਮਲੇਰਕੋਟਲਾ, 24 ਮਈ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਸ. ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਲੇਰਕੋਟਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਰਾਜਵਿੰਦਰ ਸਿੰਘ ਰੰਧਾਵਾ ਕਪਤਾਨ ਪੁਲਿਸ ਪੀ.ਬੀ.ਆਈ ਮਲੇਰਕੋਟਲਾ ਦੀ ਟੀਮ ਨੇ 22 ਮਈ ਦੀ ਸ਼ਾਮ ਨੂੰ ਪਿੰਡ ਕੰਗਣਵਾਲ ਵਿਖੇ ਇਕ ਵਿਅਕਤੀ ਦੇ ਘਰ ਵਿਚ ਵੜ ਕੇ 2 ਵਿਅਕਤੀਆਂ ਵਲੋਂ ਇਕ ਵਿਅਕਤੀ ਦਾ ਗਲਾ ਘੁੱਟ ਕੇ ਬੜੀ ਬੇਰਹਿਮੀ ਨਾਲ਼ ਕਤਲ ਕਰ ਦਿੱਤਾ ਗਿਆ ਸੀ।

ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਮਲੇਰਕੋਟਲਾ ਪੁਲਿਸ ਨੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 2 ਵਿਅਕਤੀਆਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗਿਰਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ