ਦੇਸ਼ ਵਿਚ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ- ਸੁਨੀਲ ਜਾਖੜ
ਰਾਜਪੁਰਾ 24 ਮਈ (ਰਣਜੀਤ ਸਿੰਘ)- ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨਗਰ ਕੌਂਸਲ ਚੋਣਾਂ ਦੇ ਵਿਚ ਖੜੇ ਭਾਜਪਾ ਉਮੀਦਵਾਰਾਂ ਨਾਲ ਮੁਲਾਕਾਤ ਕਰਨ ਲਈ ਆਏ ਹੋਏ ਸਨ ਅਤੇ ਹਲਕਾ ਇੰਚਾਰਜ ਜਗਦੀਸ਼ ਜੱਗਾ ਵਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੀਮਤੀ ਵੋਟ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਪਾਉਣ।
ਉਨ੍ਹਾਂ ਨੇ ਸੱਤਾਧਾਰੀ ਧਿਰ ਦੇ ਵਿਧਾਇਕ ਵਲੋਂ ਕੀਤੀ ਗਈ ਟਿੱਪਣੀ ਕਿ ਉਹ ਵੋਟਾਂ ਵਾਲੇ ਦਿਨ ਦਰਵਾਜੇ ਬੰਦ ਕਰਕੇ ਵੋਟਾਂ ਲੁੱਟ ਲੈਣਗੇ ਇਸਤੇ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹਨਾਂ ਨੂੰ ਜਵਾਬ ਦੇ ਦੇਣਾ ਹੈ। ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਧਿਰ ਨੇ ਪੰਜਾਬ ਦੇ ਸਿਰ ਲੱਖਾਂ ਦਾ ਕਰਜ਼ਾ ਚੜ੍ਹਾ ਦਿੱਤਾ ਹੈ।
;
;
;
;
;
;
;
;