JALANDHAR WEATHER

ਜਥੇਦਾਰ ਗੜਗੱਜ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਹਮਦਰਦੀ ਪ੍ਰਗਟ

ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਪੀੜਾਮਈ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਘਟਨਾ ਵਿਚ ਫੱਟੜ ਹੋਣ ਵਾਲੀ ਸੰਗਤ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਹੈ।

ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਾਰ ਸੇਵਾ ਦਾ ਕਾਰਜ ਕਰ ਰਹੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਤਾਕੀਦ ਕੀਤੀ ਕਿ ਉਹ ਗੁਰੂ ਘਰ ਅੰਦਰ ਸੰਗਤ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਣ ਤਾਂ ਜੋ ਅਗਾਂਹ ਤੋਂ ਅਜਿਹੀ ਘਟਨਾ ਨਾ ਵਾਪਰੇ।
ਜੱਥੇਦਾਰ ਗੜਗੱਜ ਨੇ ਅਕਾਲ ਚਲਾਣਾ ਕਰਨ ਵਾਲੀ ਸੰਗਤ ਲਈ ਅਕਾਲ ਪੁਰਖ ਦੇ ਸਨਮੁੱਖ ਅਰਦਾਸ ਕੀਤੀ ਕਿ ਉਹ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ