ਆਪ ਤੇ ਕਾਂਗਰਸੀ ਸਮਰਥਕਾਂ ਵਿਚਾਲੇ ਹੋਈ ਝੜਪ
ਜਗਰਾਉਂ (ਲੁਧਿਆਣਾ), 24 ਮਈ (ਕੁਲਦੀਪ ਸਿੰਘ ਲੋਹਟ)- ਪ੍ਰਚਾਰ ਦੇ ਆਖਰੀ ਦਿਨ ਵਾਰਡ ਨੰਬਰ 3 ਵਿਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਮਰਥਕਾਂ ਵਿਚਾਲੇ ਤਿੱਖੀ ਝੜਪ ਹੋ ਗਈ। ਜਾਣਕਾਰੀ ਮੁਤਾਬਕ ਦੋਵੇਂ ਧਿਰਾਂ ਵਲੋਂ ਰੋਡ ਸ਼ੋਅ ਦੌਰਾਨ ਹੋਈ ਤਕਰਾਰ ਨੇ ਕੁੱਝ ਹੀ ਸਮੇਂ ਵਿਚ ਹਿੰਸਕ ਰੂਪ ਧਾਰ ਲਿਆ ਅਤੇ ਮੌਕੇ 'ਤੇ ਇੱਟਾਂ-ਰੋੜੇ ਚੱਲਣ ਦੀਆਂ ਖਬਰਾਂ ਸਾਹਮਣੇ ਆਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 3 ਤੋਂ ਕਾਂਗਰਸ ਵਲੋਂ ਅਨੀਤਾ ਰਾਣੀ ਗੋਇਲ ਚੋਣ ਮੈਦਾਨ ਵਿਚ ਹਨ, ਜਦਕਿ ਆਮ ਆਦਮੀ ਪਾਰਟੀ ਵਲੋਂ ਸੁਨੈਨਾ ਮਲਹੋਤਰਾ ਉਮੀਦਵਾਰ ਹਨ।
ਦੋਵਾਂ ਧਿਰਾਂ ਦੇ ਸਮਰਥਕਾਂ ਵਿਚਾਲੇ ਹੋਈ ਤਕਰਾਰ ਦੌਰਾਨ ਕਈ ਲੋਕ ਜ਼ਖਮੀ ਹੋਏ। ਘਟਨਾ ਵਿਚ ਕਾਂਗਰਸ ਨਾਲ ਸੰਬੰਧਿਤ ਵਿੱਕੀ ਅਤੇ ਸਨੀ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਦੂਜੇ ਪਾਸੇ ਆਪ ਵਲੋਂ ਉਮੀਦਵਾਰ ਸੁਨੈਨਾ ਮਲਹੋਤਰਾ ਅਤੇ ਉਨ੍ਹਾਂ ਦੇ ਭਰਾ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸੀ ਉਮੀਦਵਾਰ ਦੇ ਪੁੱਤਰ ਐਡਵੋਕੇਟ ਹਿਮਾਂਸ਼ੂ ਮਲਕ ਨੇ ਸੱਤਾਧਾਰੀ ਧਿਰ 'ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਆਪ ਸਮਰਥੱਕ ਨੇ ਬਾਹਰੋਂ ਲੋਕ ਬੁਲਾ ਕੇ ਗੁੰਡਾਗਰਦੀ ਕੀਤੀ ਹੈ। ਦੂਜੇ ਪਾਸੇ ਆਪ ਉਮੀਦਵਾਰ ਸੁਨੈਨਾਂ ਮਲਹੋਤਰਾ ਨੇ ਆਖਿਆ ਕਿ ਕਾਂਗਰਸੀ ਧੜੇ ਵਲੋਂ ਸ਼ਰੇਆਮ ਦਬਾਇਆ ਧਮਕਾਇਆ ਗਿਆ ਹੈ।
ਘਟਨਾ ਤੋਂ ਬਾਅਦ ਇਲਾਕੇ ਵਿਚ ਤਣਾਅ ਦਾ ਮਾਹੌਲ ਬਣ ਗਿਆ, ਜਦਕਿ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਵੀ ਮੌਕੇ 'ਤੇ ਪਹੁੰਚੀ। ਥਾਣਾ ਸਿਟੀ ਦੇ ਇੰਚਾਰਜ ਪਰਮਿੰਦਰ ਸਿੰਘ ਨੇ ਆਖਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
;
;
;
;
;
;
;
;
;