ਮੋਦੀ ਸਰਕਾਰ ਨੂੰ ਡੇਗਣ ਲਈ ਰਾਹੁਲ ਗਾਂਧੀ 'ਅਰਾਜਕਤਾ' ਫੈਲਾਉਣ ਦੀ ਕੋਸ਼ਿਸ਼ ਕਰ ਰਹੇ-ਭਾਜਪਾ
ਨਵੀਂ ਦਿੱਲੀ, 24 ਮਈ (ਪੀ.ਟੀ.ਆਈ.)-ਭਾਜਪਾ ਨੇ ਐਤਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਦੇਸ਼ ਵਿਚ ਅਰਾਜਕਤਾ ਫੈਲਾਅ ਕੇ ਨਰਿੰਦਰ ਮੋਦੀ ਸਰਕਾਰ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ | ਭਾਜਪਾ ਨੇ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਵਿਦੇਸ਼ੀ ਤਾਕਤਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ | ਕੇਂਦਰੀ ਮੰਤਰੀ ਪਿਊਸ਼ ਗੋਇਲ ਸਮੇਤ ਕਈ ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਗਾਂਧੀ ਦੀ ਯੋਜਨਾ ਦਾ ਪਰਦਾਫਾਸ਼ ਉਦੋਂ ਹੋਇਆ ਜਦੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਮੰਗਲਵਾਰ ਨੂੰ ਕਾਂਗਰਸ ਘੱਟ ਗਿਣਤੀ ਵਿਭਾਗ ਦੀ ਸਲਾਹਕਾਰ ਪ੍ਰੀਸ਼ਦ ਦੀ ਮੀਟਿੰਗ ਵਿੱਚ ਕਿਹਾ ਕਿ ਮੋਦੀ ਸਰਕਾਰ ਇੱਕ ਸਾਲ ਦੇ ਅੰਦਰ ਡਿੱਗ ਜਾਵੇਗੀ¢ ਐਕਸ 'ਤੇ ਗੋਇਲ ਨੇ ਕਿਹਾ ਕਿ ਗਾਂਧੀ ਦਾ ਬਿਆਨ ਕਾਂਗਰਸ, ਕਈ ਵਿਰੋਧੀ ਪਾਰਟੀਆਂ ਅਤੇ ਜਿਸਨੂੰ ਉਹ ਟੂਲਕਿੱਟ ਗੈਂਗ ਕਹਿੰਦੇ ਹਨ, ਦੀ ਸ਼ਮੂਲੀਅਤ ਵਾਲੀ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ | ਉਨ੍ਹਾਂ ਨੇੇ ਦੋਸ਼ ਲਗਾਇਆ ਕਿ ਇਹ ਗੈਂਗ ਭਾਰਤ ਨੂੰ ਅਸਥਿਰ ਕਰਨ ਦੇ ਸੁਪਨੇ ਦੇਖ ਰਿਹਾ ਹੈ | 'ਇਹ ਕੋਈ ਸਧਾਰਨ ਬਿਆਨ ਨਹੀਂ ਹੈ¢ ਸਗੋਂ, ਇਹ ਦੇਸ਼ ਵਿੱਚ ਅਰਾਜਕਤਾ ਫੈਲਾਉਣ ਦੇ ਉਦੇਸ਼ ਨਾਲ ਇੱਕ ਗੰਭੀਰ ਸਾਜ਼ਿਸ਼ ਹੈ,' ਸੀਨੀਅਰ ਭਾਜਪਾ ਆਗੂ ਨੇ ਕਿਹਾ ਉਨ੍ਹਾਂ ਨੇ ਇਕ ਮੀਡੀਆ ਰਿਪੋਰਟ ਵੀ ਸਾਂਝੀ ਕੀਤੀ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗਾਂਧੀ ਨੇ ਇੱਕ ਪਾਰਟੀ ਮੀਟਿੰਗ ਵਿੱਚ ਕਿਹਾ ਸੀ ਕਿ ਮੋਦੀ ਸਰਕਾਰ ਇਕ ਸਾਲ ਦੇ ਅੰਦਰ ਡਿੱਗ ਜਾਵੇਗੀ |
;
;
;
;
;
;
;
;