JALANDHAR WEATHER

ਪੰਜਾਬ ਅਤੇ ਚੰਡੀਗੜ੍ਹ ਵਿਚ ਹੀਟਵੇਵ ਲਈ ਆਰੈਂਜ ਅਲਰਟ ਜਾਰੀ

ਚੰਡੀਗੜ੍ਹ, 25 ਮਈ- ਪੰਜਾਬ ਅਤੇ ਚੰਡੀਗੜ੍ਹ ਵਿਚ ਤੇਜ਼ ਗਰਮੀ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਤਿੰਨ ਦਿਨਾਂ ਲਈ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਕਈ ਜ਼ਿਲ੍ਹਿਆਂ ਵਿਚ ਗਰਮੀ ਦੀ ਸਥਿਤੀ ਬਹੁਤ ਗੰਭੀਰ ਹੋਣ ਦੀ ਉਮੀਦ ਹੈ। ਵਧਦੇ ਤਾਪਮਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਅੱਜ ਤੋਂ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਹੈ।

ਚੰਡੀਗੜ੍ਹ ਦੇ ਸਕੂਲ 30 ਜੂਨ ਤੱਕ ਬੰਦ ਰਹਿਣਗੇ। ਗਰਮੀ ਦੇ ਕਾਰਨ ਚੰਡੀਗੜ੍ਹ ਦੇ ਸਕੂਲ ਸਮਰ ਕੈਂਪਾਂ ਵਿਚ ਬਾਹਰੀ ਗਤੀਵਿਧੀਆਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿਚ ਗਰਮ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਵਿਚ ਤੇਜ਼ ਗਰਮ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 25 ਤੋਂ 27 ਮਈ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਗਰਮੀ ਦੀ ਲਹਿਰ ਅਤੇ ਕਈ ਖੇਤਰਾਂ ਵਿਚ ਗੰਭੀਰ ਗਰਮੀ ਦੀ ਲਹਿਰ ਦਾ ਅਲਰਟ ਜਾਰੀ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ