JALANDHAR WEATHER

ਭਾਜਪਾ ਸਰਕਾਰ ਨੂੰ ਸੰਘਰਸ਼ ਕਰ ਰਹੇ ਪਰਿਵਾਰਾਂ ਦੀ ਨਹੀਂ ਹੈ ਕੋਈ ਚਿੰਤਾ- ਵਿੱਤ ਮੰਤਰੀ ਪੰਜਾਬ

ਚੰਡੀਗੜ੍ਹ, 25 ਮਈ- ਤੇਲ ਦੀਆਂ ਵਧੀਆਂ ਕੀਮਤਾਂ ਤੋਂ ਬਾਅਦ ਵਿੱਤ ਮੰਤਰੀ ਪੰਜਾਬ ਨੇ ਟਵੀਟ ਕਰ ਕਿਹਾ ਕਿ ਆਮ ਲੋਕਾਂ ਨੂੰ ਇਕ ਹੋਰ ਝਟਕਾ ਕਿਉਂਕਿ ਸਿਰਫ਼ ਦੋ ਹਫ਼ਤਿਆਂ ਵਿਚ ਚੌਥੀ ਵਾਰ ਬਾਲਣ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ - ਇਸ ਵਾਰ ₹2.71 ਪ੍ਰਤੀ ਲੀਟਰ। ਹੁਣ ਤੱਕ ਕੁੱਲ ਵਾਧਾ ਲਗਭਗ ₹8 ਪ੍ਰਤੀ ਲੀਟਰ ਹੋ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੂੰ ਸੰਘਰਸ਼ ਕਰ ਰਹੇ ਪਰਿਵਾਰਾਂ ਦੀ ਕੋਈ ਚਿੰਤਾ ਨਹੀਂ ਜਾਪਦੀ। ਜਦੋਂ ਕਿ ਬਹੁਤ ਸਾਰੇ ਦੇਸ਼ ਰਾਹਤ ਪ੍ਰਦਾਨ ਕਰ ਰਹੇ ਹਨ ਅਤੇ ਨਾਗਰਿਕਾਂ ਨੂੰ ਵਿਸ਼ਵ ਪੱਧਰ 'ਤੇ ਬਾਲਣ ਦੇ ਝਟਕਿਆਂ ਤੋਂ ਬਚਾਅ ਰਹੇ ਹਨ, ਉਥੇ ਹੀ ਭਾਰਤ ਦੇ ਲੋਕਾਂ ਨੂੰ ਆਪਣੇ ਹਾਲ ’ਤੇ ਛੱਡ ਦਿੱਤਾ ਗਿਆ ਹੈ।

ਕੀ ਇਹ ਉਹ "ਅੰਮ੍ਰਿਤ ਕਾਲ" ਹੈ, ਜਿਸ ਦਾ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ?

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ