ਡੇਰਾ ਬਾਬਾ ਨਾਨਕ ਪੁਲਿਸ ਵਲੋਂ ਹੈਰੋਇਨ ਬਰਾਮਦ, ਡਰੋਨ ਰਾਹੀਂ ਭਾਰਤ ਭੇਜੀ ਗਈ ਖੇਪ
ਡੇਰਾ ਬਾਬਾ ਨਾਨਕ, 25 ਮਈ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵਲੋਂ ਨਜ਼ਦੀਕੀ ਪਿੰਡ ਠੇਠਰਕੇ ਦੇ ਖੇਤਾਂ ਵਿਚੋਂ 464 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਹੈਰੋਇਨ ਦੀ ਖੇਪ ਨੂੰ ਪਾਕਿਸਤਾਨ ਵਲੋਂ ਡਰੋਨ ਰਾਹੀਂ ਭਾਰਤ ਭੇਜਿਆ ਗਿਆ ਹੈ।
ਡੇਰਾ ਬਾਬਾ ਨਾਨਕ ਪੁਲਿਸ ਵਲੋਂ ਉਕਤ ਹੈਰੋਇਨ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;
;