ਫ਼ਿਰੋਜ਼ਪੁਰ ਡਿਵੀਜ਼ਨ ਦੇ ਦੋ ਟਿਕਟ ਚੈਕਿੰਗ ਸਟਾਫ਼ ਨੂੰ “ਮਹਾਰਾਜਾ ਰਣਜੀਤ ਸਿੰਘ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ
ਜਲੰਧਰ, 25 ਮਈ (ਦਵਿੰਦਰ)- ਫ਼ਿਰੋਜ਼ਪੁਰ ਡਿਵੀਜ਼ਨ ਦੇ ਅੰਮ੍ਰਿਤਸਰ ਵਿੱਚ ਕੰਮ ਕਰ ਰਹੇ ਟੀ.ਟੀ.ਆਈ. ਅਮਰਜੀਤ ਸਿੰਘ ਅਤੇ ਜਲੰਧਰ ਸ਼ਹਿਰ ਵਿਚ ਕੰਮ ਕਰ ਰਹੇ ਟੀ.ਟੀ.ਆਈ. ਰਣਬੀਰ ਸਿੰਘ ਨੂੰ ਸਾਈਕਲਿੰਗ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਅਤੇ ਜ਼ਿਕਰਯੋਗ ਯੋਗਦਾਨ ਲਈ ਪੰਜਾਬ ਸਰਕਾਰ ਵਲੋਂ ਵੱਕਾਰੀ “ਮਹਾਰਾਜਾ ਰਣਜੀਤ ਸਿੰਘ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤਾ ਜਾਣ ਵਾਲਾ ਸਰਵਉੱਚ ਖੇਡ ਸਨਮਾਨ ਹੈ।
ਮਹਾਰਾਜਾ ਰਣਜੀਤ ਸਿੰਘ ਅਵਾਰਡ" ਕਿਸੇ ਖਿਡਾਰੀ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ, ਪ੍ਰਾਪਤੀਆਂ ਅਤੇ ਖੇਡਾਂ ਵਿਚ ਵਿਸ਼ੇਸ਼ ਯੋਗਦਾਨ ਲਈ ਉਸਦੇ ਜੀਵਨ ਵਿਚ ਸਿਰਫ ਇਕ ਵਾਰ ਦਿੱਤਾ ਜਾਂਦਾ ਹੈ। ਦੋਵਾਂ ਖਿਡਾਰੀਆਂ ਨੇ ਸਾਈਕਲਿੰਗ ਦੇ ਖੇਤਰ ਵਿਚ ਆਪਣੇ ਪ੍ਰਦਰਸ਼ਨ ਨਾਲ ਰੇਲਵੇ ਦਾ ਨਾਂ ਰੌਸ਼ਨ ਕੀਤਾ ਹੈ।
ਡਵੀਜ਼ਨਲ ਰੇਲਵੇ ਮੈਨੇਜਰ ਸ਼੍ਰੀ ਸੰਜੀਵ ਕੁਮਾਰ ਨੇ ਇਸ ਪ੍ਰਾਪਤੀ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਸਦੀ ਸਫ਼ਲਤਾ ਰੇਲਵੇ ਦੇ ਖਿਡਾਰੀਆਂ ਅਤੇ ਨੌਜਵਾਨ ਪ੍ਰਤਿਭਾਵਾਂ ਲਈ ਪ੍ਰੇਰਨਾ ਸਰੋਤ ਹੈ।
;
;
;
;
;
;
;
;