ਪੱਟੀ ਨਗਰ ਕੌਂਸਲ ਚੋਣਾਂ ਲਈ ਵੋਟਰਾਂ ਵਿੱਚ ਭਾਰੀ ਉਤਸ਼ਾਹ, ਪੋਲਿੰਗ ਬੂਥਾਂ ’ਤੇ ਲੱਗੀਆਂ ਲੰਬੀਆਂ ਕਤਾਰਾਂ
ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ )- ਨਗਰ ਕੌਂਸਲ ਪੱਟੀ ਦੀਆਂ ਹੋ ਰਹੀਆਂ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਪੋਲਿੰਗ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦਿਨ ਚੜ੍ਹਦਿਆਂ ਹੀ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਲੋਕ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਵੱਡੀ ਗਿਣਤੀ ਵਿੱਚ ਪਹੁੰਚੇ।
ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਮਹਿਲਾਵਾਂ, ਨੌਜਵਾਨਾਂ ਅਤੇ ਬਜ਼ੁਰਗਾਂ ਵੱਲੋਂ ਵੀ ਚੋਣਾਂ ਪ੍ਰਤੀ ਖਾਸ ਰੁਚੀ ਦਿਖਾਈ ਗਈ। ਵੋਟਰ ਹੁੰਮ-ਹੁਮਾ ਕੇ ਪੋਲਿੰਗ ਬੂਥਾਂ ’ਤੇ ਪਹੁੰਚ ਰਹੇ ਹਨ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ।
ਇਸ ਦੌਰਾਨ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰ ਪੋਲਿੰਗ ਬੂਥ ’ਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।
;
;
;
;
;
;
;
;