JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰ ਤੋਂ ਹੀ ਵੋਟਰ ਪੋਲਿੰਗ ਬੂਥਾਂ ਤੇ ਉਤਸ਼ਾਹ ਨਾਲ ਪੁੱਜਣੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ 26 ਮਈ- (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਸਵੇਰ ਤੋਂ ਹੀ ਵੋਟਰ ਉਤਸ਼ਾਹ ਨਾਲ ਪੋਲਿੰਗ ਬੂਥਾਂ ਤੇ ਪਹੁੰਚ ਰਹੇ ਹਨ। ਦੁਪਹਿਰ ਦੀ ਤਿੱਖੀ ਧੁੱਪ ਤੋਂ ਪਹਿਲਾਂ ਹੀ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਤਾਰਾਂ ਵਿੱਚ ਖੜ੍ਹ ਗਏ ਹਨ। ਆਪਣੇ ਆਪਣੇ ਪਸੰਦੀਦਾ ਉਮੀਦਵਾਰ ਚੁਣਨ ਲਈ ਵੋਟਰਾਂ ਵਿੱਚ ਉਤਸ਼ਾਹ ਵੇਖਿਆ ਗਿਆ। ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਉਮੀਦਵਾਰਾਂ ਵਿਚਕਾਰ ਮੁਕਾਬਲੇ ਹਨ। ਪੁਲਿਸ ਵੱਲੋਂ ਵੀ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਨੇਪਰੇ ਚੜ੍ਹਾਉਣ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ