ਰਾਮਾ ਮੰਡੀ ਨਗਰ ਕੌਂਸਲ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ,
ਰਾਮਾ ਮੰਡੀ, 26 ਮਈ (ਗੁਰਪ੍ਰੀਤ ਸਿੰਘ ਅਰੋੜਾ)-ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿਖੇ ਸਵੇਰੇ ਪੋਲਿੰਗ 8 ਵਜੇ ਸ਼ੁਰੂ ਹੋਈ। ਵੋਟਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ।ਵਾਰਡ ਨੰਬਰ 1 ਅਤੇ ਵਾਰਡ ਨੰਬਰ 3 ਵਿਖੇ ਵੋਟ ਪਾਉਣ ਲਈ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ। ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਹਰ ਪੋਲਿੰਗ ਬੂਥ ਤੇ ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਹਨ ਤਾਂ ਜੋ ਕੋਈ ਅਣਹੋਣੀ ਘਟਨਾ ਹੋਣ ਤੋਂ ਬਚਾ ਹੋ ਸਕੇ।
;
;
;
;
;
;
;
;