JALANDHAR WEATHER

ਕੁਝ ਵਾਰਡਾਂ ਵਿਚ ਤਲਖੀ ਦੇ ਬਾਵਜੂਦ ਮਲੋਟ ਵਿਚ ਅਮਨ-ਅਮਾਨ ਨਾਲ ਚੱਲ ਰਹੀ ਵੋਟਿੰਗ: ਡਾ. ਬਲਜੀਤ ਕੌਰ

ਮਲੋਟ, 26 ਮਈ (ਪਾਟਿਲ)- ਸ਼ਹਿਰ ਦੇ ਕੁਝ ਵਾਰਡਾਂ ਵਿਚ ਤਲਖ ਕਲਾਮੀ ਦੀਆਂ ਆ ਰਹੀਆਂ ਖਬਰਾਂ ਦਰਮਿਆਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਲੋਟ ਵਿਚ ਵੋਟਿੰਗ ਅਮਨ-ਅਮਾਨ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਚੱਲ ਰਹੀ ਹੈ। ਵੱਖ-ਵੱਖ ਵਾਰਡਾਂ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਕੁਝ ਥਾਵਾਂ ‘ਤੇ ਤਣਾਅ ਦੀ ਜਾਣਕਾਰੀ ਮਿਲੀ ਹੈ, ਜਿਨ੍ਹਾਂ ਵਿੱਚ ਵਾਰਡ ਨੰਬਰ 4 ਵੀ ਸ਼ਾਮਲ ਹੈ, ਜਿੱਥੇ ਬਾਹਰੀ ਲੋਕਾਂ ਦੀ ਮੌਜੂਦਗੀ ਬਾਰੇ ਸ਼ਿਕਾਇਤ ਮਿਲੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਸਖਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਬਾਹਰੀ ਜਾਂ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੜਾਈ-ਝਗੜੇ ਦੀ ਕੋਈ ਗੁੰਜਾਇਸ਼ ਨਹੀਂ ਰਹੇਗੀ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਰਾਇ ਸਭ ਤੋਂ ਵੱਡੀ ਤਾਕਤ ਹੁੰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ