JALANDHAR WEATHER

ਰਾਏਕੋਟ ਦੇ ਵਾਰਡ ਨੰਬਰ ਚਾਰ ਵਿੱਚ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਿੰਸਾ ਸ਼ੁਰੂ

ਰਾਏਕੋਟ 26 ਮਈ (ਸੁਸ਼ੀਲ) - ਸ਼ਹਿਰ ਦੇ ਵਾਰਡ ਨੰਬਰ ਚਾਰ ਵਿੱਚ ਅੱਜ ਸਵੇਰੇ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਂਗਰਸ ਦੇ ਉਮੀਦਵਾਰ ਜਗਦੇਵ ਸਿੰਘ ਜੱਗਾ ਗਿੱਲ ਤੇ ਕੁਝ ਵਿਅਕਤੀਆਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਗਿਆ ਉਹਨਾਂ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਉਹਨਾਂ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸਦੀ ਨਾਜੁਕ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਡੀਐਮਸੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਕਾਂਗਰਸ ਵੱਲੋਂ ਇਸ ਘਟਨਾ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਵਾਰਡ ਵਿੱਚ ਬੀਤੀ ਰਾਤ ਵੀ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਉਮੀਦਵਾਰਾਂ ਦੇ ਸਮਰਥਕਾਂ ਵਿੱਚ ਡਾਂਗਾਂ ਚੱਲੀਆਂ ਸਨ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ