JALANDHAR WEATHER

ਸ਼੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਅਮਨ ਅਮਾਨ ਨਾਲ ਵੋਟਿੰਗ ਹੋਈ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ 26 ਮਈ (ਜੇਐਸ ਨਿੱਕੂਵਾਲ ਕਰਨੈਲ ਸਿੰਘ ਸੈਣੀ)- ਪੂਰੇ ਪੰਜਾਬ ਦੇ ਨਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਨਗਰ ਕੌਂਸਲ ਦੇ 13 ਵਾਰਡਾਂ ਵਿੱਚੋਂ 12 ਵਾਰਡਾਂ ਵਿੱਚ ਚੋਣਾਂ ਅਮਨ ਅਮਾਨ ਨਾਲ ਸ਼ੁਰੂ ਹੋ ਗਈਆਂ । ਦੱਸਣ ਯੋਗ ਹੈ ਕਿ ਇੱਕ ਵਾਰਡ ਵਿੱਚ ਸਰਬ ਸੰਮਤੀ ਹੋ ਗਈ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਕਮਲਜੀਤ ਸਿੰਘ ਸ਼ਵਲੀ ਚੁਣੇ ਗਏ ਸਨ। ਇਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਦੇ ਸਹਾਇਕ ਰਿਟਰਨਿੰਗ ਅਫਸਰ ਅਤੇ ਤਹਿਸੀਲਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ 12 ਵਾਰਡਾਂ ਵਿੱਚ ਅਮਨ ਅਮਾਨ ਦੇ ਨਾਲ ਚੋਣਾਂ ਸ਼ੁਰੂ ਹੋ ਗਈਆਂ ਹਨ। ਇਹਨਾਂ ਚੋਣਾਂ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰੋ ਅਤੇ ਲੋਕਤੰਤਰ ਨੂੰ ਮਜਬੂਤ ਕਰੋ। ਕਿੱਥੇ ਇਹ ਵੀ ਦੱਸ ਦਈਏ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੋਟਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਭਾਵੇਂ ਕਿ ਮੌਸਮ ਵਿੱਚ ਬਹੁਤ ਗਰਮੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ