ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਢੰਗ ਨਾਲ ਸ਼ੁਰੂ
ਸੁਲਤਾਨਪੁਰ ਲੋਧੀ, 26 ਮਈ ਨਰੇਸ਼ ਹੈਪੀ, ਲਾਡੀ ਨਗਰਕੌਂਸਲ ਸੁਲਤਾਨਪੁਰ ਲੋਧੀ ਦੀਆਂ 13 ਸੀਟਾਂ ਤੇ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਅਮਾਨ ਨਾਲ ਸ਼ੁਰੂ ਹੋ ਗਿਆ। ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿੱਚ 13285 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਸਮੂਹ 13 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਵਿਧਾਇਕ ਰਾਣਾ ਧੜਾ ਕਾਂਗਰਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਸਵੇਰ ਤੋਂ ਹੀ ਵੋਟਰਾਂ ਵਿੱਚ ਵੋਟਾਂ ਪਾਉਣ ਦਾ ਕਾਫੀ ਰੁਝਾਨ ਵੇਖਿਆ ਗਿਆ। ਖਾਸ ਕਰਕੇ ਵਾਰਡ ਨੰਬਰ 6,7,8,9 ਤੇ 10 ਵਾਰਡਾਂ ਵਿੱਚ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲੀਆਂ। ਪੁਲਿਸ ਵੱਲੋਂ ਸੰਵੇਦਨਸ਼ੀਲ ਵਾਰਡਾਂ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
;
;
;
;
;
;
;
;