JALANDHAR WEATHER

ਨਗਰ ਨਿਗਮ ਕਪੂਰਥਲਾ ਚੋਣਾਂ ਲਈ ਵੋਟਿੰਗ ਸ਼ੁਰੂ, ਬੂਥਾਂ ‘ਤੇ ਪਹੁੰਚਣ ਲੱਗੇ ਵੋਟਰ

ਕਪੂਰਥਲਾ, 26 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਦਾ ਕੰਮ ਅਮਨ ਅਮਾਨ ਨਾਲ ਸ਼ੁਰੂ ਹੋਇਆ। ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਆਮਦ ਵੀ ਸ਼ੁਰੂ ਹੋ ਚੁੱਕੀ ਹੈ। ਕਪੂਰਥਲਾ ਦੇ 50 ਵਾਰਡਾਂ ਲਈ 86 ਬੂਥ ਬਣਾਏ ਗਏ ਹਨ ਜਿੱਥੇ ਸ਼ਾਮ ਪੰਜ ਵਜੇ ਤੱਕ ਵੋਟਾਂ ਪੈਣਗੀਆਂ। ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ‘ਤੇ ਵਧੀਕ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਵੱਖ ਵੱਖ ਪੁਲਿਸ ਅਧਿਕਾਰੀਆਂ ਵੱਲੋਂ ਬੂਥਾਂ ਤੇ ਜਾ ਕੇ ਚੋਣਾਂ ਸ਼ਾਂਤਮਈ ਕਰਵਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ