ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪਰਿਵਾਰ ਸਮੇਤ ਪਾਈ ਵੋਟ
ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ)- ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਅੱਜ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਦੌਰਾਨ ਆਪਣੀ ਧਰਮਪਤਨੀ ਅਤੇ ਬੇਟੇ ਸਮੇਤ ਆਪਣੇ ਮਤ ਦਾ ਪ੍ਰਯੋਗ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਸਿੰਗਲਾ ਨੇ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਨਾਗਰਿਕ ਦਾ ਵੋਟ ਪਾਉਣਾ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਤੋਂ ਆਪਣੇ ਮਨਪਸੰਦ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣੀ ਚਾਹੀਦੀ ਹੈ।
;
;
;
;
;
;
;
;