ਮੌਜੂਦਾ ਸਰਕਾਰ ਖ਼ਿਲਾਫ਼ ਲੋਕਾਂ ਵਿਚ ਭਾਰੀ ਗੁੱਸਾ, ਨਤੀਜੇ ਅਕਾਲੀ ਦਲ ਦੇ ਪੱਖ ਵਿਚ ਆਉਣਗੇ: ਹਰਪ੍ਰੀਤ ਸਿੰਘ ਕੋਟਭਾਈ
ਮਲੋਟ,26 ਮਈ (ਪਾਟਿਲ)- ਹਲਕਾ ਮਲੋਟ ਦੇ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਅੱਜ ਮਲੋਟ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਨ ਦੌਰਾਨ ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸਾਹਿਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਨੇ ਦਾਅਵਾ ਕੀਤਾ ਕਿ ਪਿਛਲੇ 10-15 ਦਿਨਾਂ ਦੀ ਚੋਣ ਮੁਹਿੰਮ ਦੌਰਾਨ ਉਨ੍ਹਾਂ ਨੇ ਮਹਿਸੂਸ ਕੀਤਾ ਹੈ ਕਿ ਲੋਕਾਂ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਰੀ ਰੋਸ ਅਤੇ ਗੁੱਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਵਾਅਦਾ ਪੂਰਾ ਕਰਨ ਵਿਚ ਨਾਕਾਮ ਰਹੀ ਹੈ, ਜਿਸ ਦਾ ਖ਼ਾਮਿਆਜ਼ਾ ਹੁਣ ਸਰਕਾਰ ਨੂੰ ਭੁਗਤਣਾ ਪਵੇਗਾ ਅਤੇ ਲੋਕ ਆਪਣਾ ਗੁੱਸਾ ਵੋਟਾਂ ਰਾਹੀਂ ਜ਼ਾਹਰ ਕਰਨਗੇ। ਉਨ੍ਹਾਂ ਭਰੋਸਾ ਜਤਾਇਆ ਕਿ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਸ੍ਰੋਮਣੀ ਅਕਾਲੀ ਦਲ ਦੇ ਪੱਖ ਵਿਚ ਹੈ।
ਇਸ ਦੇ ਨਾਲ ਹੀ ਕੋਟਭਾਈ ਨੇ ਪ੍ਰਸ਼ਾਸਨ ਵਲੋਂ ਹੁਣ ਤੱਕ ਅਮਨ-ਅਮਾਨ ਨਾਲ ਡਿਊਟੀ ਨਿਭਾਉਣ ਦੀ ਸ਼ਲਾਘਾ ਕੀਤੀ ਅਤੇ ਅਪੀਲ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਹਰ ਵੋਟਰ ਬਿਨਾਂ ਕਿਸੇ ਡਰ ਤੋਂ ਆਪਣੇ ਲੋਕਤੰਤਰੀ ਹੱਕ ਦਾ ਇਸਤੇਮਾਲ ਕਰ ਸਕੇ।
;
;
;
;
;
;
;
;