ਨਗਰ ਕੌਂਸਲ ਚੋਣਾਂ ਦੌਰਾਨ ਲੋਕ ਵਿਰੋਧੀਆਂ ਨੂੰ ਮੂੰਹ ਨਹੀਂ ਲਾਉਣਗੇ-ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, ਰਮਦਾਸ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ)-ਨਗਰ ਕੌਂਸਲ ਰਮਦਾਸ ਦੀਆਂ 11 ਵਾਰਡਾਂ ਲਈ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਜਾਰੀ ਹੈ। ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਪਹੁੰਚੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਸੂਝਵਾਨ ਲੋਕ ਇਹਨਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਵੋਟ ਪਾਉਣਗੇ ਤੇ ਵਿਰੋਧੀਆਂ ਦੇ ਝੂਠੇ ਅਤੇ ਗੁਮਰਾਹਕੁੰਨ ਪ੍ਰਚਾਰ ਦੇ ਝਾਂਸੇ ਵਿੱਚ ਨਾ ਆਉਂਦੇ ਹੋਏ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਗੇ I ਉਹਨਾਂ ਦਾਅਵਾ ਕਰਦਿਆਂ ਕਿਹਾ ਕਿ ਨਗਰ ਕੌਂਸਲ ਰਮਦਾਸ ਦੀਆਂ 11 ਵਾਰਡਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਪਣੀ ਕਮੇਟੀ ਬਣਾਉਣਗੇ I ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ ਅਤੇ ਡਿਪਟੀ ਐਡਵੋਕੇਟ ਜਨਰਲ ਐਡਵੋਕੇਟ ਅਜੀਬ ਦਾ ਰਾਜਾ ਤੇ ਹੋਰ ਪਾਰਟੀਆਂ ਆਗੂ ਵੀ ਉਹਨਾਂ ਦੇ ਨਾਲ ਸਨ I
;
;
;
;
;
;
;
;