JALANDHAR WEATHER

ਅਬੋਹਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਚੌਕਸ,

ਅਬੋਹਰ, 26 ਮਈ (ਸੰਦੀਪ ਸੋਖਲ) ਪੰਜਾਬ ਭਰ ਵਿੱਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਤਹਿਤ ਅਬੋਹਰ ਸ਼ਹਿਰ ਵਿੱਚ ਵੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਿਹਾ ਹੈ। ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ।
ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਾਕਾਬੰਦੀ ਅਤੇ ਗਸ਼ਤ ਵਧਾ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਇਸਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣਾ ਵੋਟ ਸ਼ਾਂਤੀਪੂਰਵਕ ਪਾਉਣ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ