JALANDHAR WEATHER

ਦਸੂਹਾ ਵਿਖੇ ਵੋਟਾਂ ਦੀ ਪ੍ਰਕਿਰਿਆ ਸ਼ੁਰੂ, 22 ਹਜ਼ਾਰ ਵੋਟਰ ਕਰਨਗੇ ਆਪਣੇ ਮਤ ਦਾ ਇਸਤੇਮਾਲ

ਦਸੂਹਾ, 26 ਮਈ (ਕੌਸ਼ਲ) – ਦਸੂਹਾ ਵਿਖੇ ਅੱਜ ਸਵੇਰੇ ਤੋਂ ਵੋਟਾਂ ਪਾਉਣ ਦੀ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਸ਼ੁਰੂ ਹੋ ਗਈ। ਸਵੇਰੇ ਹੀ ਵੋਟਿੰਗ ਕੇਂਦਰਾਂ ਦੇ ਬਾਹਰ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ ਅਤੇ ਲੋਕਾਂ ਵਿੱਚ ਵੋਟ ਪਾਉਣ ਲਈ ਕਾਫ਼ੀ ਉਤਸ਼ਾਹ ਨਜ਼ਰ ਆਇਆ।
ਦਸੂਹਾ ਖੇਤਰ ਵਿੱਚ ਲਗਭਗ 22 ਹਜ਼ਾਰ ਵੋਟਰ ਆਪਣੇ ਮਤ ਦਾ ਇਸਤੇਮਾਲ ਕਰਨਗੇ। ਚੋਣ ਮੈਦਾਨ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਕੁੱਲ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਵੋਟਰ ਕਰਨਗੇ। ਸ਼ਾਮ ਤੱਕ ਹੋਣ ਵਾਲੀ ਵੋਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਕਿਸਮਤ ਵੋਟਿੰਗ ਪੇਟੀਆਂ ਵਿੱਚ ਬੰਦ ਹੋ ਜਾਵੇਗੀ।
ਪ੍ਰਸ਼ਾਸਨ ਵੱਲੋਂ ਵੋਟਿੰਗ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੱਖ-ਵੱਖ ਵੋਟਿੰਗ ਕੇਂਦਰਾਂ ਦਾ ਦੌਰਾ ਕਰਦੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।
ਉਧਰ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਆਪਣੇ ਸਮਰਥਕਾਂ ਨਾਲ ਵੋਟਿੰਗ ਕੇਂਦਰਾਂ ‘ਤੇ ਪਹੁੰਚ ਰਹੇ ਹਨ ਅਤੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ