JALANDHAR WEATHER

ਭੁਲੱਥ ਵਿਖੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਵਾਰਿਸ ਹਾਲਾਤਾਂ ਵਿੱਚ ਲਾਸ਼

ਭੁਲੱਥ (ਕਪੂਰਥਲਾ ) 26 ਮਈ (ਮਨਜੀਤ ਸਿੰਘ ਰਤਨ) ਕਸਬਾ ਭੁਲੱਥ ਇੱਕ ਵਿਅਕਤੀ ਦੀ ਲਾਵਾਰਿਸ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੜਕਸਾਰ ਕੁਝ ਨੌਜਵਾਨ ਸਵੇਰ ਦੀ ਸੈਰ ਕਰਨ ਵਾਸਤੇ ਕਰਤਾਰਪੁਰ ਸਾਈਡ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਮਹਾਰਾਜਾ ਪੈਲਸ ਤੇ ਨਜ਼ਦੀਕ ਪਹੁੰਚੇ ਤਾਂ ਉਹਨਾਂ ਨੂੰ ਇੱਕ ਵਿਅਕਤੀ ਦੀ ਲਾਸ਼ ਸੜਕ ਤੇ ਦਿਖਾਈ ਦਿੱਤੀ ਤਾਂ ਉਹਨਾਂ ਨੇ ਤੁਰੰਤ ਇਸ ਦੀ ਸੂਚਨਾ ਭੁਲੱਥ ਪੁਲਿਸ ਨੂੰ ਦਿੱਤੀ। ਤੁਰੰਤ ਹੀ ਪੁਲਿਸ ਮੌਕੇ ਤੇ ਪਹੁੰਚੀ ਤਾਂ ਉਹਨਾਂ ਦੇਖਿਆ ਉਥੇ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਸੀ ਜੋ ਕਿ ਪ੍ਰਵਾਸੀ ਮਜ਼ਦੂਰ ਲੱਗ ਰਿਹਾ ਸੀ। ਇਸ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿੱਚ 72 ਘੰਟੇ ਲਈ ਰਖਵਾ ਦਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਅਕਤੀ ਦੀ ਮੌਤ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ