JALANDHAR WEATHER

ਟਾਂਡਾ ਨਗਰ ਕੌਂਸਲ ਚੋਣਾਂ: ਸਵੇਰੇ ਤੋਂ ਹੀ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ, ਅਮਨ-ਅਮਾਨ ਨਾਲ ਜਾਰੀ ਵੋਟਿੰਗ

ਟਾਂਡਾ ਉੜਮੁੜ:-26 ਮਈ ਭਗਵਾਨ ਸਿੰਘ ਸੈਣੀ- ਅੱਜ ਪੂਰੇ ਪੰਜਾਬ ਅੰਦਰ ਨਗਰ ਕੌਂਸਲ ਅਤੇ ਜ਼ਿਲ੍ਹਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ ਹੈ। ਇਸੇ ਤਹਿਤ ਟਾਂਡਾ ਸ਼ਹਿਰ ਵਿੱਚ ਵੀ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ ਅੱਠ ਵਜੇ ਤੋਂ ਹੀ ਵੋਟਰ ਆਪਣੇ ਮਤ ਦਾ ਇਸਤੇਮਾਲ ਕਰਨ ਲਈ ਵੋਟਿੰਗ ਬੂਥਾਂ ਦੇ ਬਾਹਰ ਲੰਬੀਆਂ ਲਾਈਨਾਂ ਵਿੱਚ ਖੜੇ ਨਜ਼ਰ ਆਏ।
ਟਾਂਡਾ ਸ਼ਹਿਰ ਦੇ 15 ਵਾਰਡਾਂ ਵਿੱਚ ਵੋਟਾਂ ਪੈ ਰਹੀਆਂ ਹਨ, ਜਿੱਥੇ 40 ਤੋਂ ਵੱਧ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਵਿੱਚ ਵੀ ਵੋਟ ਪਾਉਣ ਲਈ ਖਾਸ ਉਤਸ਼ਾਹ ਵੇਖਿਆ ਗਿਆ।
ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬੀਤੇ ਦਿਨ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਸੰਦੀਪ ਕੁਮਾਰ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਵੋਟਿੰਗ ਕੇਂਦਰਾਂ ਦਾ ਦੌਰਾ ਕਰਦੇ ਹੋਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ।
ਅੱਜ ਵੀ ਵੱਖ-ਵੱਖ ਬੂਥਾਂ ‘ਤੇ ਪੁਲਿਸ ਫੋਰਸ ਤੈਨਾਤ ਹੈ ਅਤੇ ਵੋਟਿੰਗ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਅਮਨ-ਅਮਾਨ ਨਾਲ ਜਾਰੀ ਹੈ। ਲੋਕਤੰਤਰ ਦੇ ਇਸ ਤਿਉਹਾਰ ਵਿੱਚ ਵੋਟਰਾਂ ਦੀ ਵੱਡੀ ਭਾਗੀਦਾਰੀ ਦੇਖਣ ਨੂੰ ਮਿਲ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ