JALANDHAR WEATHER

ਵਾਰਡ ਨੰਬਰ 1 ਵਿੱਚ 2 ਵਾਰ ਟਕਰਾਅ ਹੁੰਦਾ ਟਲਿਆ

ਜੰਡਿਆਲਾ ਗੁਰੂ 26 ਮਈ (ਪ੍ਰਮਿੰਦਰ ਸਿੰਘ ਜੋਸਨ ਹਰਜਿੰਦਰ ਸਿੰਘ ਕਲੇਰ)- ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਾਰਡਾਂ ਵਿੱਚੋਂ 13 ਵਾਰਡਾਂ ਵਿੱਚ ਹੋ ਰਹੀਆਂ ਚੋਣਾਂ ਦੇ ਵਾਰਡ ਨੰਬਰ 1 ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿੱਚ ਦੋ ਵਾਰ ਟਕਰਾਅ ਹੁੰਦਾ ਹੁੰਦਾ ਟਲਿਆ । ਵਾਰਡ ਨੰਬਰ ਇੱਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਿੰਦਰ ਸਿੰਘ ਜੋ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਭਰਾਤਾ ਹਨ ਅਤੇ ਉਹਨਾਂ ਦੇ ਮੁਕਾਬਲੇ ਕਾਂਗਰਸ ਪਾਰਟੀ ਦੀ ਦੋ ਵਾਰ ਦੀ ਜੇਤੂ ਕੌਂਸਲਰ ਸ਼੍ਰੀਮਤੀ ਡਿੰਪਲ ਮੁਕਾਬਲੇ ਤੇ ਹੈ । ਦੋਵਾਂ ਉਮੀਦਵਾਰਾਂ ਦੇ ਵਿਚਾਲੇ ਵੋਟਾਂ ਨੂੰ ਲੈ ਕੇ ਤੂੰ ਤੂੰ ਮੈਂ ਮੈਂ ਹੋ ਗਈ ਪਰ ਮੌਕੇ ਤੇ ਸੁਰੱਖਿਆ ਮੁਲਾਜ਼ਮਾਂ ਅਤੇ ਲੋਕਾਂ ਵੱਲੋਂ ਸਮਝਾਅ ਬੁਝਾਅ ਕੇ ਦੋਵਾਂ ਧਿਰਾਂ ਨੂੰ ਸ਼ਾਂਤ ਕਰ ਦਿੱਤਾ ਗਿਆ । ਇਹ ਦੱਸਣ ਯੋਗ ਹੈ ਕਿ ਨਗਰ ਕੌਂਸਲ ਦੀਆਂ ਦੋ ਵਾਰਡਾਂ ਵਿੱਚੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਕਾਗਜ ਵਾਪਸ ਲੈਣ ਕਾਰਨ ਆਮ ਆਦਮੀ ਪਾਰਟੀ ਦੇ 2 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦੇ ਦਿੱਤੇ ਗਏ ਹਨ । ਇੱਥੇ ਇਹ ਵੀ ਦੱਸਣ ਯੋਗ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਆਪੋ ਆਪਣੇ ਨਾਮਜ਼ਦਗੀ ਕਾਗਜ ਵਾਪਸ ਲੈਣ ਲਈ ਵਿਦੇਸ਼ਾਂ ਤੋਂ ਧਮਕੀ ਭਰੇ ਫੋਨ ਵੀ ਆਉਂਦੇ ਰਹੇ ਹਨ । ਦੋਵਾਂ ਉਮੀਦਾਵਰਾਂ ਵਿੱਚ ਬਹੁਤ ਸਖਤ ਮੁਕਾਬਲਾ ਚੱਲ ਰਿਹਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ