ਕਾਉਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਲੋਂ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਬੇਨਕਾਬ, 5 ਗਲੌਕ ਪਿਸਤੌਲ ਸਮੇਤ ਇਕ ਕਾਬੂ
ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)- ਨਗਰ ਕੌਂਸਲ ਚੋਣਾਂ ਲਈ ਪੈ ਰਹੀਆਂ ਵੋਟਾਂ ਦਰਮਿਆਨ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਕੋਲੋਂ 5 ਗਲੌਕ 30 ਬੋਰ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਸਰਹੱਦ ਪਾਰ ਰਾਹੀਂ ਭਾਰਤ ਵਿਚ ਤਸਕਰੀ ਕਰਕੇ ਲਿਆਂਦੇ ਗਏ ਸਨ ਅਤੇ ਅੱਗੇ ਸਪਲਾਈ ਲਈ ਵਰਤੇ ਜਾਣੇ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਮਾਡਿਊਲ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਜਾਰੀ ਹੈ।
;
;
;
;
;
;
;
;