ਐੱਸ.ਐੱਸ.ਪੀ ਵਲੋਂ ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਜਾਇਜ਼ਾ
ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)- ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਐੱਸ.ਐੱਸ.ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵਲੋਂ ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਦੀ ਪਾਲਣਾ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਅਤੇ 24 ਘੰਟੇ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ।
ਉਨ੍ਹਾਂ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਸਮੇਂ ਚੌਕਸ ਰਹਿਣ, ਪੇਸ਼ੇਵਰਾਨਾ ਰਵੱਈਆ ਅਪਣਾਉਣ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਦਿਸ਼ਾ-ਨਿਰਦੇਸ਼ ਦਿੱਤੇ।
;
;
;
;
;
;
;
;