JALANDHAR WEATHER

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਪਤਨੀ ਸ਼ਬੀਨਾ ਅਰੋੜਾ ਸਮੇਤ ਵੋਟ ਪਾਈ

ਸੁਨਾਮ ਊਧਮ ਸਿੰਘ ਵਾਲਾ, 26 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਅੱਜ ਹੋ ਰਹੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਪਤਨੀ ਸ਼ਬੀਨਾ ਅਰੋੜਾ ਸਮੇਤ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਪੋਲਿੰਗ ਬੂਥ ਤੇ ਵੋਟ ਪਾਈ।

ਇਸ ਸਮੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਮਾਨਦਾਰ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਵੋਟ ਪਾਉਣ ਤਾਂ ਜੋ ਸ਼ਹਿਰ ਦਾ ਸਰਬਪੱਖੀ ਵਿਕਾਸ ਹੋ ਸਕੇ। ਇਸ ਮੌਕੇ ਸਾਬਕਾ ਕੌਂਸਲਰ ਆਸ਼ਾ ਬਜਾਜ ਅਤੇ ਰਾਜਨ ਸਿੰਗਲਾ ਆਦਿ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ