JALANDHAR WEATHER

ਵਾਰਡ ਨੰਬਰ 18 ਵਿਚ ਬੂਥ ਕੈਪਚਰਿੰਗ ਦੇ ਦੋਸ਼ਾਂ ਕਾਰਨ ਮਾਹੌਲ ਤਣਾਅਪੂਰਨ, ਮੌਕੇ ‘ਤੇ ਪਹੁੰਚੀ ਪੁਲਿਸ

ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ, ਬਲਵਿੰਦਰ ਸਿੰਘ ਚੋਹਲਾ, ਸੰਜੀਵ ਕੁੰਦਰਾ)- ਨਗਰ ਕੌਂਸਲ ਪੱਟੀ ਦੀਆਂ ਚੱਲ ਰਹੀਆਂ ਚੋਣਾਂ ਦੌਰਾਨ ਵਾਰਡ ਨੰਬਰ 18 ਵਿਚ ਉਸ ਵੇਲੇ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਵਿਰੋਧੀ ਧਿਰ ਵਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਪਰ ਬੂਥ ਕੈਪਚਰ ਕਰਨ ਦੇ ਦੋਸ਼ ਲਗਾਏ ਗਏ। ਦੋਸ਼ਾਂ ਤੋਂ ਬਾਅਦ ਮੌਕੇ ‘ਤੇ ਹੰਗਾਮੇ ਵਾਲਾ ਮਾਹੌਲ ਬਣ ਗਿਆ ਅਤੇ ਦੋਵੇਂ ਧਿਰਾਂ ਦੇ ਸਮਰਥਕ ਆਹਮਣੇ-ਸਾਹਮਣੇ ਹੋ ਗਏ।

ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵਲੋਂ ਤੁਰੰਤ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਕੇ ‘ਤੇ ਤਾਇਨਾਤ ਕੀਤੀ ਗਈ। ਪੁਲਿਸ ਦੀ ਮੁਸਤੈਦੀ ਕਾਰਨ ਸਥਿਤੀ ‘ਤੇ ਕਾਬੂ ਪਾ ਲਿਆ ਗਿਆ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਰਿਹਾ।
ਇਸ ਸਬੰਧੀ ਪੁਲਿਸ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਵਲੋਂ ਇਸ ਮੁੱਦੇ ‘ਤੇ ਹੋਰ ਕੋਈ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਘਟਨਾ ਕਰਮ ਤੋਂ ਬਾਅਦ ਵੋਟਰਾਂ ਵਲੋਂ ਵੋਟਿੰਗ ਪਾਉਣ ਦਾ ਕੰਮ ਮੱਠਾ ਵੇਖਿਆ ਗਿਆ ਤੇ ਬਹੁਤੇ ਵੋਟਰਾਂ ਨੇ ਵੋਟ ਪਾਉਣ ਗੁਰੇਜ ਕੀਤਾ ਤੇ ਪੋਲਿੰਗ ਬੂਥ ਖਾਲੀ ਦਿਖਾਈ ਦਿੱਤੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ