ਜੈਤੋ ਨਗਰ ਕੌਂਸਲ ਚੋਣਾਂ ਲਈ ਸਵੇਰੇ 11 ਵਜੇ ਤੱਕ ਕਰੀਬ 20 ਫੀਸਦੀ ਪੋਲਿੰਗ
ਜੈਤੋ 26 ਮਈ, (ਗੁਰਮੀਤਪਾਲ ਰੋੜੀਕਪੂਰਾ) ਜੈਤੋ ਨਗਰ ਕੌਂਸਲ ਚੋਣਾਂ ਲਈ 10 ਵਾਰਡਾਂ ਵਿੱਚ ਹੋ ਰਹੀ ਵੋਟਿੰਗ ਦੌਰਾਨ ਸਵੇਰੇ 11 ਵਜੇ ਤੱਕ ਕਰੀਬ 20 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਵੱਖ-ਵੱਖ ਪੋਲਿੰਗ ਬੂਥਾਂ ‘ਤੇ ਸਵੇਰ ਤੋਂ ਹੀ ਵੋਟਰਾਂ ਦੀ ਆਵਾਜਾਈ ਦੇਖਣ ਨੂੰ ਮਿਲੀ। ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗ ਵੋਟਰਾਂ ਵਿੱਚ ਵੀ ਚੋਣਾਂ ਨੂੰ ਲੈ ਕੇ ਉਤਸ਼ਾਹ ਨਜ਼ਰ ਆਇਆ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਹਰ ਗਤੀਵਿਧੀ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।
;
;
;
;
;
;
;
;