JALANDHAR WEATHER

ਰਾਜਾ ਵੜਿੰਗ ਅਤੇ ਅੰਮ੍ਰਿਤਾ ਵੜਿੰਗ ਨੇ ਤੇਲ ਕੀਮਤਾਂ ਵਿਚ ਵਾਧੇ ਕਰਕੇ ਬਲਦ ਗੱਡੀ ਤੇ ਬੈਠ ਕੇ ਪੋਲਿੰਗ ਬੂਥ ਪਹੁੰਚ ਕੇ ਪਾਈ ਵੋਟ

ਸ੍ਰੀ ਮੁਕਤਸਰ ਸਾਹਿਬ 26 ਮਈ, (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਅੱਜ ਨਗਰ ਕੌਂਸਲ ਵਾਰਡ 5 ਖਾਲਸਾ ਕਾਲਜ ਆਫ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਬੂਥ ਤੇ ਵੋਟ ਪਾਉਣ ਲਈ ਆਪਣੇ ਘਰ ਤੋਂ ਬਲਦ ਗੱਡੀ ਤੇ ਬੈਠ ਕੇ ਪਹੁੰਚੇ ਅਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਦੇ ਬੋਝ ਪਾ ਰਹੀ ਹੈ ਅਤੇ ਇਸ ਕਰਕੇ ਉਨ੍ਹਾਂ ਨੇ ਅਜਿਹਾ ਕਰਕੇ ਕੇਂਦਰ ਸਰਕਾਰ ਨੂੰ ਸੁਨੇਹਾ ਦਿੱਤਾ ਹੈ ਕਿ ਵੱਧ ਰਹੀਆਂ ਤੇਲ ਕੀਮਤਾਂ ਲੋਕਾਂ ਲਈ ਮੁਸ਼ਕਲ ਦਾ ਕਾਰਨ ਬਣ ਰਹੀਆਂ ਹਨ ਅਤੇ ਮਹਿੰਗਾਈ ਵੱਧ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ