ਡੀ.ਸੀ. ਤੇ ਐਸ.ਐਸ.ਪੀ. ਵਲੋਂ ਮਾਨਸਾ ਜਿਲ੍ਹੇ ’ਚ ਪੋਲਿੰਗ ਬੂਥਾਂ ਦਾ ਜਾਇਜਾ
ਮਾਨਸਾ, 26 ਮਈ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਜਿਲ੍ਹੇ ’ਚ 3 ਨਗਰ ਕੌਂਸਲ ਮਾਨਸਾ, ਬੁਢਲਾਡਾ ਤੇ ਬਰੇਟਾ ਅਤੇ 2 ਨਗਰ ਪੰਚਾਇਤਾਂ ਬੋਹਾ ਤੇ ਜੋਗਾ ਵਿਖੇ ਚੋਣਾਂ ਪ੍ਰਕਿਰਿਆ ਦੌਰਾਨ ਪੋਲਿੰਗ ਬੂਥਾਂ ’ਤੇ ਜਾ ਕੇ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਵੋਟਰਾਂ ’ਚ ਭਾਰੀ ਉਤਸ਼ਾਹ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸੁਰੱਖਿਆ ਲਈ ਹਰ ਪੋਲਿੰਗ ਬੂਥ ’ਤੇ ਸੀ.ਸੀ.ਟੀ.ਵੀ. ਕੈਮਰੇ ਅੰਦਰ ਤੇ ਬਾਹਰ ਵੀ ਲਗਾਏ ਗਏ ਹਨ ਅਤੇ ਪ੍ਰਸਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਹਨ। ਐਸ.ਐਸ.ਪੀ. ਅਨੁਸਾਰ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਹਰਿਆਣਾ ਰਾਜ ਦੀਆਂ ਹੱਦਾਂ ’ਤੇ ਵਿਸ਼ੇਸ਼ ਨਾਕੇਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;