ਵਿਧਾਇਕਾ ਬਲਜਿੰਦਰ ਕੌਰ ਵਲੋਂ ਵੋਟਾਂ ਦਾ ਜਾਇਜ਼ਾ ਲੈਣ ਲਈ ਪੋਲਿੰਗ ਬੂਥਾਂ ਦਾ ਦੌਰਾ
ਰਾਮਾਂ ਮੰਡੀ, 26 ਮਈ (ਤਰਸੇਮ ਸਿੰਗਲਾ)-ਅੱਜ ਪੈ ਰਹੀਆਂ ਨਗਰ ਕੌਂਸਲ ਦੀਆਂ ਵੋਟਾਂ ਦੌਰਾਨ ਵੋਟਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਰਾਮਾਂ ਮੰਡੀ ਦੇ ਸਮੂਹ ਪੋਲਿੰਗ ਬੂਥਾਂ ਦਾ ਦੌਰਾ ਕੀਤਾ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਚੱਲਣ ਤੇ ਖੁਸ਼ੀ ਪ੍ਰਗਟ ਕੀਤੀ ਅਤੇ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੇ ਅਧਾਰ ਤੇ ਆਮ ਆਦਮੀ ਪਾਰਟੀ ਦੇ ਸਮੂਹ ਉਮੀਦਵਾਰਾਂ ਦੀ ਜਿੱਤ ਦਾ ਦਾਅਵਾ ਕੀਤਾ।
;
;
;
;
;
;
;
;