ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਰਿਵਾਰ ਸਮੇਤ ਪਾਈ ਵੋਟ
ਜੰਡਿਆਲਾ ਗੁਰੂ, 26 ਮਈ (ਹਰਜਿੰਦਰ ਸਿੰਘ ਕਲੇਰ/ਪਰਮਿੰਦਰ ਸਿੰਘ ਜੋਸ਼ਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ ਚੋਣਾਂ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੀ ਧਰਮ ਪਤਨੀ ਸੁਹਿੰਦਰ ਕੌਰ ਅਤੇ ਬੱਚਿਆਂ ਸਮੇਤ ਵਾਰਡ ਨੰਬਰ 1 ਦੇ ਬੂਥ ਨੰਬਰ 1 'ਤੇ ਪਹੁੰਚ ਕੇ ਆਪਣੀ ਵੋਟ ਪਾਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਅਤੇ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਮੰਤਰੀ ਨੇ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ ਅਤੇ ਫਰਜ਼ ਵੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਇਆ ਹੈ।
;
;
;
;
;
;
;
;