ਨਗਰ ਕੌਂਸਲ ਰਮਦਾਸ ਦੇ ਵਾਰਡ ਨੰਬਰ 11 ਵਿਚ ਪੈ ਰਹੀਆਂ ਵੋਟਾਂ ਦੌਰਾਨ ਹੋਇਆ ਤਕਰਾਰ
ਰਮਦਾਸ, 26 ਮਈ- ਨਗਰ ਕੌਂਸਲ ਰਮਦਾਸ ਦੇ ਵਾਰਡ ਨੰਬਰ 11 ਵਿਚ ਪੈ ਰਹੀਆਂ ਵੋਟਾਂ ਦੌਰਾਨ ਉਦੋਂ ਤਕਰਾਰ ਹੋ ਗਿਆ ਜਦੋਂ ਇੱਕ ਔਰਤ ਦੀ ਦੋਹਰੀ ਵੋਟ ਪਾਉਣ ਦਾ ਪੋਲਿੰਗ ਏਜੰਟ ਵੱਲੋਂ ਦੋਸ਼ ਲਗਾਇਆ ਗਿਆ ਜਦੋਂ ਇਸ ਸਬੰਧੀ ਕਾਂਗਰਸ ਦੇ ਸਾਬਕਾ ਵਿਧਾਇਕ ਹਰ ਪ੍ਰਤਾਪ ਸਿੰਘ ਅਜਨਾਲਾ, ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਵਿਧਾਇਕ ਜੋਧ ਸਿੰਘ ਸਮਰਾ ਨੂੰ ਪਤਾ ਲੱਗਾ ਤਾਂ ਉਹ ਆਪਣੇ ਸਾਥੀਆਂ ਸਮੇਤ ਇਸ ਪੋਲਿੰਗ ਬੂਥ ਤੇ ਪਹੁੰਚੇ ਜਿੱਥੇ ਉਹਨਾਂ ਹਲਕਾ ਵਿਧਾਇਕ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਵਾਰਡ ਦਾ ਪ੍ਰੋਜੈਕਟ ਅਫਸਰ ਸਿਆਸੀ ਹੈ ਤੇ ਉਹ ਖੁਦ ਬੈਲਟ ਪੇਪਰ ਦਾ ਤੇ ਮੋਹਰਾ ਲਾ ਰਿਹਾ ਹੈ ਜਦੋਂ ਇਸ ਸਬੰਧੀ ਐਸਡੀਐਮ ਅਜਨਾਲਾ ਨੂੰ ਪਤਾ ਲੱਗਿਆ ਤਾਂ ਉਹ ਮੌਕੇ ਤੇ ਪਹੁੰਚੇ ਤੇ ਆਗੂਆਂ ਨੂੰ ਸ਼ਾਂਤ ਕੀਤਾ ਤੇ ਪੋਲਿੰਗ ਦੁਬਾਰਾ ਸ਼ੁਰੂ ਹੋ ਗਈ।
;
;
;
;
;
;
;
;