JALANDHAR WEATHER

ਬਰਨਾਲਾ ਦੇ ਵਾਰਡ ਨੰਬਰ 15 ਵਿਚ ਵੋਟਾਂ ਨੂੰ ਲੈ ਕੇ ਹੋਈ ਜ਼ਬਰਦਸਤ ਲੜਾਈ, ਭਾਜਪਾ ਉਮੀਦਵਾਰ ਦੇ ਪਤੀ ਸਿਰ 'ਚ ਮਾਰੀ ਗੰਭੀਰ ਸੱਟ

ਬਰਨਾਲਾ, 26 ਮਈ (ਰਾਜ ਪਨੇਸਰ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 15 ਵਿਖੇ ਪੈ ਰਹੀਆਂ ਵੋਟਾਂ ਦਰਮਿਆਨ ਆਮ ਆਦਮੀ ਪਾਰਟੀ ਅਤੇ ਭਾਜਪਾ ਉਮੀਦਵਾਰਾਂ ਜੇ ਸਮਰਥਕਾਂ ਵਿਚਕਾਰ ਜ਼ਬਰਦਸਤ ਲੜਾਈ ਦੇਖਣ ਨੂੰ ਮਿਲੀ। ਲੜਾਈ ਦੌਰਾਨ ਭਾਜਪਾ ਉਮੀਦਵਾਰ ਬੀਬੀ ਦੀਪਇੰਦਰ ਕੌਰ ਦੇ ਪਤੀ ਜਸਵੀਰ ਸਿੰਘ ਗੱਖੀ ਦੇ ਸਿਰ ਵਿੱਚ ਗੰਭੀਰ ਸੱਟ ਵੀ ਲੱਗੀ। ਇਸ ਮੌਕੇ ਪਹੁੰਚੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸ਼ਰੇਆਮ ਧੱਕੇਸ਼ਾਹੀ ਕਰਵਾਈ ਜਾ ਰਹੀ ਹੈ ਅਤੇ ਬਾਹਰੋਂ ਲੋਕਾਂ ਨੂੰ ਲਿਆ ਕੇ ਚਾਲੀ ਵੋਟਾਂ ਪਵਾਈਆਂ ਜਾ ਰਹੀਆਂ ਹਨ। ਆਈਟੀਆਈ ਲੜਕੇ ਵਿਕੇ ਬਣੇ ਬੂਥ ਤੇ ਗੁੰਡਾਗਰਦੀ ਕਰਦਿਆਂ ਬਾਹਰਲੇ ਵਿਅਕਤੀਆਂ ਵੱਲੋਂ ਜਸਵੀਰ ਸਿੰਘ ਗੱਖੀ ਦਾ ਇੱਟ ਮਾਰ ਕੇ ਸਿਰ ਪਾੜ ਦਿੱਤਾ ਗਿਆ। ਉਨਾਂ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਚੋਣ ਕਮਿਸ਼ਨ ਤੋ ਮੰਗ ਕੀਤੀ ਕਿ ਜਿਨਾਂ ਵਿਅਕਤੀਆਂ ਵੱਲੋਂ ਗੁੰਡਾਗਰਦੀ ਕੀਤੀ ਗਈ ਹੈ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ