ਔਰਤਾਂ ਪ੍ਰਤੀ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਯੋਗਰਾਜ ਸਿੰਘ ਦੀ ਅਗਾਊ ਜ਼ਮਾਨਤ ਰੱਦ
ਚੰਡੀਗੜ੍ਹ, 26 ਮਈ (ਕਪਿਲ ਵਧਵਾ) : ਔਰਤਾਂ ਪ੍ਰਤੀ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਪੰਜਾਬੀ ਕਲਾਕਾਰ ਅਤੇ ਸਾਬਕਾ ਕ੍ਰਿਕਟਰ ਖਿਡਾਰੀ ਯੋਗਰਾਜ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਅਗਾਊ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਇਹ ਫੈਸਲਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚ. ਐਸ. ਗਰੇਵਾਲ ਦੀ ਅਦਾਲਤ ਵਲੋਂ ਮੰਗਲਵਾਰ ਨੂੰ ਸੁਣਾਇਆ ਗਿਆ।
ਜਾਣਕਾਰੀ ਅਨੁਸਾਰ ਹਿੰਦੀ ਭਾਸ਼ਾ ਵਿੱਚ ਬਣੀ ਵੈੱਬ ਸੀਰੀਜ਼ ‘ਲੁਖੇ’ ਵਿਚ ਇਕ ਖਲਨਾਯਕ ਦਾ ਕਿਰਦਾਰ ਨਿਭਾਉਂਦੇ ਹੋਏ ਯੋਗਰਾਜ ਸਿੰਘ ਵਲੋਂ ਇਕ ਮਹਿਲਾ ਕਿਰਦਾਰ ਵਲ ਇਸ਼ਾਰਾ ਕਰਦਿਆਂ ਔਰਤਾਂ ਲਈ ਮੰਦੀ ਸ਼ਬਦਾਵਲੀ ਵਰਤੀ ਗਈ ਸੀ। ਇਸ ਮਾਮਲੇ ਨੂੰ ਲੈ ਕੇ ਵਕੀਲ ਉੱਜਵਲ ਭਸੀਨ ਨੇ ਇਤਰਾਜ਼ ਜਤਾਇਆ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਚੰਡੀਗੜ੍ਹ ਦੇ ਥਾਣਾ ਸੈਕਟਰ-36 ਵਿਚ ਗੈਰ ਜ਼ਮਾਨਤੀ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।
ਮਾਮਲੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਵਲੋਂ ਅਗਾਊ ਜ਼ਮਾਨਤ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਅਰਜ਼ੀ ਖਾਰਜ ਕਰ ਦਿੱਤੀ।
;
;
;
;
;
;
;
;