JALANDHAR WEATHER

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਮਾਨਸਾ ਵਲੋਂ ਪੋਲਿੰਗ ਬੂਥਾਂ ਦਾ ਦੌਰਾ

ਬੁੱਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਨਗਰ ਕੌਂਸਲ ਚੋਣਾਂ ਦੌਰਾਨ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸ਼ਹਿਰ ਦੇ ਵੱਖ-ਵੱਖ ਬੂਥਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ 3 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਕੁੱਲ 137 ਬੂਥਾਂ ਤੇ ਵੋਟਾਂ ਦਾ ਕੰਮ ਅਮਨ ਸ਼ਾਂਤੀ ਨਾਲ ਚੱਲ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਤੇ ਪਹੁੰਚਣ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਇਸ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜਨ ਲਈ ਕੁੱਲ 800 ਪੁਲਿਸ ਕਰਮੀ ਤੈਨਾਤ ਕੀਤੇ ਗਏ ਹਨ ਜਿਨ੍ਹਾਂ ਵਿੱਚ 2 ਐਸਪੀ ਅਤੇ 7 ਡੀਐਸਪੀ ਰੈਂਕ ਤੋਂ ਬਿਨਾਂ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓ, 19 ਪੈਟਰੋਲਿੰਗ ਪਾਰਟੀਆਂ ਅਤੇ 16 ਰਿਜਰਵ ਪਾਰਟੀਆਂ ਰੱਖੀਆਂ ਗਈਆਂ ਹਨ । ਇਸ ਮੌਕੇ ਡੀ.ਐਸ.ਪੀ ਸਿਕੰਦਰ ਸਿੰਘ ਚੀਮਾ ਅਤੇ ਵੱਡੀ ਗਿਣਤੀ ਪੁਲਿਸ ਅਧਿਕਾਰੀ ਮੌਜੂਦ ਸਨ।।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ