ਕਸਬਾ ਭਦੌੜ ਵਿਚ ਵੋਟਾਂ ਅਮਨ ਅਮਾਨ ਪੈ ਰਹੀਆਂ
ਭਦੌੜ, 26 ਮਈ (ਵਿਨੋਦ ਕਲਸੀ/ਰਜਿੰਦਰ ਬੱਤਾ)- ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸਵੇਰੇ ਤੋਂ ਹੀ ਪੋਲਿੰਗ ਬੂਥਾਂ ਤੇ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ ਅਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਆਪਣੇ ਵੋਟ ਦਾ ਹੱਕ ਵਰਤਿਆ। ਸਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਅਤੇ ਪ੍ਰਸ਼ਾਸਨ ਵੱਲੋਂ ਸ਼ਾਂਤੀਪੂਰਨ ਚੋਣਾਂ ਦਾ ਦਾਅਵਾ ਕੀਤਾ ਜਾ ਰਿਹਾ ਹੈ। ਨੌਜਵਾਨਾਂ, ਮਹਿਲਾਵਾਂ ਅਤੇ ਬਜੁਰਗਾਂ ਨੇ ਵੀ ਚੜਦੀ ਕਲਾ ਨਾਲ ਚੋਣ ਪ੍ਰਕਿਰਿਆ ਵਿੱਚ ਹਿੱਸਾ ਲਿਆ। ਕਈ ਪੋਲਿੰਗ ਸਟੇਸ਼ਨਾਂ ਤੇ ਭਾਰੀ ਭੀੜ ਦੇ ਬਾਵਜੂਦ ਲੋਕਾਂ ਵਿੱਚ ਕਾਫੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।
;
;
;
;
;
;
;
;