JALANDHAR WEATHER

ਨਗਰ ਕੌਂਸਲਾਂ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ ਤੇ ਫਿਲੌਰ ਵਿਚ ਸ਼ਾਂਤੀਪੂਰਨ ਤਰੀਕੇ ਨਾਲ ਵੋਟ ਪ੍ਰਕਿਰਿਆ ਚੱਲ ਰਹੀ

ਜਲੰਧਰ, 26 ਮਈ- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਜੀਤ ਵਾਲੀਆ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ 5 ਨਗਰ ਕੌਂਸਲਾਂ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ ਤੇ ਫਿਲੌਰ ਅਤੇ 2 ਨਗਰ ਪੰਚਾਇਤਾਂ ਮਹਿਤਪੁਰ ਤੇ ਲੋਹੀਆਂ ਖਾਸ ਲਈ ਸ਼ਾਂਤੀਪੂਰਨ ਤਰੀਕੇ ਨਾਲ ਵੋਟ ਪ੍ਰਕਿਰਿਆ ਚੱਲ ਰਹੀ ਹੈ। ਵੋਟਰ ਉਤਸ਼ਾਹ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ।

12 ਵਜੇ ਤੱਕ ਨਗਰ ਕੌਂਸਲ ਆਦਮਪੁਰ ਵਿਖੇ 31.36 ਫੀਸਦੀ, ਕਰਤਾਰਪੁਰ ਵਿਖੇ 32.71, ਨਕੋਦਰ 32.12, ਨੂਰਮਹਿਲ 35.58 ਅਤੇ ਨਗਰ ਕੌਂਸਲ ਫਿਲੌਰ ਵਿਖੇ 31.51 ਫੀਸਦੀ ਵੋਟਿੰਗ ਹੋਈ। ਇਸੇ ਤਰ੍ਹਾਂ ਨਗਰ ਪੰਚਾਇਤ ਮਹਿਤਪੁਰ ਵਿਖੇ 36.17 ਫੀਸਦੀ ਅਤੇ ਲੋਹੀਆਂ ਖਾਸ ਵਿਖੇ 36.86 ਫੀਸਦੀ ਵੋਟਾਂ ਸ਼ਾਂਤੀਪੂਰਨ ਤਰੀਕੇ ਨਾਲ ਪਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ