JALANDHAR WEATHER

ਡੀ.ਆਈ.ਜੀ. ਨਵੀਨ ਸਿੰਗਲਾ ਤੇ ਐਸ.ਐਸ.ਪੀ. ਗੌਰਵ ਤੂਰਾ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

 ਕਪੂਰਥਲਾ, 26 ਮਈ (ਅਮਰਜੀਤ ਕੋਮਲ)-ਜਲੰਧਰ ਰੇਂਜ ਦੇ ਡੀ.ਆਈ.ਜੀ. ਨਵੀਨ ਸਿੰਗਲਾ ਨੇ ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਦੇ ਨਾਲ ਨਗਰ ਨਿਗਮ ਕਪੂਰਥਲਾ ਦੇ ਵੱਖ-ਵੱਖ ਵਾਰਡਾਂ ਬਣੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤਿੰਨ ਹਜ਼ਾਰ ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਜਿੱਥੇ ਤੱਕ ਸੰਵੇਦਨਸ਼ੀਲ ਬੂਥਾਂ ਦਾ ਸਵਾਲ ਹੈ ਉੱਥੇ ਵਾਧੂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਇਸੇ ਦੌਰਾਨ ਹੀ ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਆਪਣੇ ਵੋਟ ਦਾ ਇਸਤੇਮਾਲ ਕਰਨ | ਉਨ੍ਹਾਂ ਕਿਹਾ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ