JALANDHAR WEATHER

ਨਗਰ ਕੌਂਸਲ ਚੋਣਾਂ ਵੋਟ ਪੋਲਿੰਗ ਜੈਤੋ ਜ਼ਿਲ੍ਹੇ ਚ ਸਭ ਤੋਂ ਅੱਗੇ 2 ਵਜੇ ਤੱਕ ਕਰੀਬ 54 ਫ਼ੀਸਦੀ

ਜੈਤੋ, 26 ਮਈ (ਗੁਰਮੀਤਪਾਲ ਰੋੜੀਕਪੂਰਾ) : ਜੈਤੋ ਨਗਰ ਕੌਂਸਲ ਚੋਣਾਂ ਲਈ 10 ਵਾਰਡਾਂ ਵਿੱਚ ਹੋ ਰਹੀ ਵੋਟਿੰਗ ਦੌਰਾਨ ਦੁਪਹਿਰ 12 ਵਜੇ ਤੱਕ ਕਰੀਬ 40 ਫੀਸਦੀ ਪੋਲਿੰਗ ਦਰਜ ਕੀਤੀ ਗਈ। ਵੋਟਰਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਨਜ਼ਰ ਆਈਆਂ।

ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗ ਵੋਟਰਾਂ ਨੇ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕੀਤਾ। ਕਈ ਬੂਥਾਂ ‘ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੀ ਖਾਸ ਉਤਸ਼ਾਹ ਨਾਲ ਪਹੁੰਚੇ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ