ਮਜੀਠਾ ਦੀ ਵਾਰਡ ਨੰਬਰ ਨੌ ਵਿਚ ਵੋਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਹੋਇਆ ਹੰਗਾਮਾ, ਇਕ ਜਖਮੀ
ਮਜੀਠਾ/ ਅੰਮ੍ਰਿਤਸਰ, 26 ਮਈ (ਪੱਤਰ ਪ੍ਰੇਰਕਾਂ ਰਾਹੀਂ)- ਕਸਬਾ ਮਜੀਠਾ ਵਿਖੇ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਵਾਰਡ ਨੰਬਰ ਨੌ ਵਿੱਚ ਉਸ ਵਕਤ ਭੱਜ ਦੌੜ ਪੈ ਗਈ ਜਦੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਆਪਸ ਦੇ ਵਿੱਚ ਉਲਝ ਪਏ। ਵਾਰਡ ਨੰਬਰ ਨੌ ਵਿੱਚ ਆਮ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਪਤੀ ਕਥਿਤ ਤੌਰ ਤੇ ਆਪਣੇ ਨਾਲ ਕੁਝ ਸਮਰਥਕਾਂ ਨੂੰ ਲੈ ਕੇ ਪੋਲਿੰਗ ਬੂਥ ਦੇ ਅੰਦਰ ਦਾਖਲ ਹੋਇਆ ਅਤੇ ਵੋਟਰਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਜਿਸ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕਰਨ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਇਤਲਾਹ ਕਰਨ ਤੇ ਬਿਕਰਮ ਸਿੰਘ ਮਜੀਠੀਆ ਖੁਦ ਮੌਕੇ ਤੇ ਪਹੁੰਚੇ ਜਿਨਾਂ ਨੇ ਪੁਲਿਸ ਅਫਸਰਾਂ ਨਾਲ ਸਾਰੀ ਗੱਲਬਾਤ ਸਾਂਝੀ ਕੀਤੀ ਅਤੇ ਚੋਣ ਅਮਲ ਵਿੱਚ ਖੱਲਣ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ। ਇੰਨੇ ਚਿਰ ਵਿੱਚ ਇੱਕ ਆਮ ਆਦਮੀ ਪਾਰਟੀ ਦਾ ਵਰਕਰ ਆਇਆ ਜਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਰਕਰ ਦੀ ਕਿਸੇ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਪੱਗ ਲਾ ਕੇ ਉਸ ਨੂੰ ਜਖਮੀ ਕਰ ਦਿੱਤਾ। ਇਸ ਮੌਕੇ ਜਿਲਾ ਪੁਲਿਸ ਮੁਖੀ ਸੁਹੇਲ ਮੀਤ ਮੌਕੇ ਤੇ ਪਹੁੰਚੇ ਜਿਨ੍ਹਾਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਾਇਆ ਅਤੇ ਹਮਲਾ ਕਰਨ ਵਾਲਿਆਂ ਨੂੰ ਥਾਣੇ ਵਿੱਚ ਲਿਆ ਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇਸੇ ਦੌਰਾਨ ਪੁਲਿਸ ਥਾਣਾ ਮਜੀਠਾ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਇੱਕ ਦੂਜੇ ਦੇ ਖਿਲਾਫ ਨਾਰੇਬਾਜੀ ਕੀਤੀ ਜਾ ਰਹੀ ਹੈ।
;
;
;
;
;
;
;
;