ਮਲੋਟ ਨਗਰ ਕੌਂਸਲ ਚੋਣਾਂ ਦੌਰਾਨ 66.55 ਫ਼ੀਸਦੀ ਹੋਈ ਵੋਟਿੰਗ
ਮਲੋਟ, 26 ਮਈ (ਪਾਟਿਲ) - ਮਲੋਟ ਨਗਰ ਕੌਂਸਲ ਚੋਣਾਂ ਦੌਰਾਨ ਅੱਜ ਭਾਰੀ ਗਰਮੀ ਦੇ ਬਾਵਜੂਦ ਸ਼ਹਿਰੀ ਵੋਟਰਾਂ ਵਿਚ ਵੋਟ ਪਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਹੋਈਆਂ ਇਨ੍ਹਾਂ ਚੋਣਾਂ ਵਿਚ ਕੁੱਲ 66.55 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ।ਦਿਨ ਭਰ ਚੱਲੀ ਤੇਜ਼ ਲੂ ਅਤੇ ਅਤਿ ਦੀ ਗਰਮੀ ਦੇ ਮੌਸਮ ਦੇ ਬਾਵਜੂਦ, ਸ਼ਹਿਰ ਵਾਸੀਆਂ ਨੇ ਹੌਂਸਲਾ ਨਹੀਂ ਹਾਰਿਆ ਅਤੇ ਵਧ-ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਬੂਥਾਂ 'ਤੇ ਲੋਕਾਂ ਦੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਪ੍ਰਸ਼ਾਸਨ ਵਲੋਂ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋ ਗਈ।
;
;
;
;
;
;
;
;
;