ਰਾਮ ਰਹੀਮ ਨੂੰ ਮੁੜ ਮਿਲੀ 30 ਦਿਨਾਂ ਦੀ ਪੈਰੋਲ
ਚੰਡੀਗੜ੍ਹ, 26 ਮਈ (ਪੀ.ਟੀ.ਆਈ.)-ਜਬਰ ਜਨਾਹ ਦੇ ਮਾਮਲੇ ਵਿੱਚ ਡੇਰਾ ਸੱਚਾ ਸÏਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ ਅਤੇ ਉਹ ਮੰਗਲਵਾਰ ਨੂੰ ਸੁਨਾਰੀਆ ਪਿੰਡ ਦੀ ਜ਼ਿਲ੍ਹਾ ਜੇਲ੍ਹ ਤੋਂ ਪੈਰੋਲ 'ਤੇ ਬਾਹਰ ਆ ਗਿਆ ਹੈ। ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ¢ ਅਗਸਤ 2017 ਵਿੱਚ ਇੱਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵੱਲੋਂ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ 16ਵੀਂ ਵਾਰ ਹੈ ਜਦੋਂ ਉਸ ਨੂੰ ਪੈਰੋਲ ਜਾਂ ਫਰਲੋ 'ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ। ਵੇਰਵਿਆਂ ਅਨੁਸਾਰ ਉਹ ਸਵੇਰੇ 6:35 ਵਜੇ ਦੇ ਕਰੀਬ ਜੇਲ੍ਹ ਦੇ ਬਾਹਰ ਸਖ਼ਤ ਪੁਲਿਸ ਸੁਰੱਖਿਆ ਪ੍ਰਬੰਧਾਂ ਵਿਚਕਾਰ ਇੱਕ ਐੱਸ.ਯੂ.ਵੀ. ਵਿੱਚ ਬਾਹਰ ਆਇਆ¢ ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਡੇਰਾ ਸੱਚਾ ਸÏਦਾ ਮੁਖੀ ਆਪਣੀਆਂ ਦੋ ਚੇਲੀਆਂ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ 2017 ਵਿੱਚ ਪੰਚਕੂਲਾ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਸੀ।
ਸਿਰਸਾ ਪਹੁੰਚਿਆ ਡੇਰਾ ਮੁਖੀ
ਸਿਰਸਾ, (ਭੁਪਿੰਦਰ ਪੰਨੀਵਾਲੀਆ)-ਰੋਹਤਕ ਦੀ ਸੁਨਾਰੀਆ ਜੇਲ੍ਹ 'ਚੋਂ ਪੈਰੋਲ 'ਤੇ ਰਿਹਾਅ ਹੋਣ ਉਪਰੰਤ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਸਵੇਰੇ ਡੇਰਾ ਸਿਰਸਾ ਪਹੁੰਚ ਗਿਆ | ਡੇਰਾ ਮੁਖੀ ਦੇ ਸਿਰਸਾ ਪਹੁੰਚਣ 'ਤੇ ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ | ਇਥੇ ਇਹ ਵੀ ਦੱਸਣ ਬਣਦਾ ਹੈ ਕਿ ਪੱਤਰਕਾਰ ਰਾਮ ਚੰਦਰ ਛਤਰਪਤੀ ਤੇ ਰਣਜੀਤ ਸਿੰਘ ਕਤਲ ਕੇਸ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਨੂੰ ਬਰੀ ਕਰ ਦਿੱਤਾ ਸੀ |
;
;
;
;
;
;
;
;
;