JALANDHAR WEATHER

ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਸਿਸਟਮ ਪ੍ਰਕਿਰਿਆ 'ਚ -ਸ਼ਾਹ

ਬੀਕਾਨੇਰ (ਰਾਜਸਥਾਨ), 26 ਮਈ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਗਲੇ ਛੇ ਮਹੀਨਿਆਂ ਦੇ ਅੰਦਰ ਐਂਟੀ-ਡਰੋਨ ਸਿਸਟਮ ਸਥਾਪਿਤ ਕਰਨ ਦੀ ਪ੍ਰਕਿਰਿਆ 'ਚ ਹੈ | ਹਾਲਾਂਕਿ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰੋਨ ਭਾਰਤੀ ਖੇਤਰ ਦੇ ਅੰਦਰ ਆਉਂਦੇ ਹਨ, ਇਸ ਲਈ ਅਜਿਹੀਆਂ ਖੇਪਾਂ ਦੇ ਪ੍ਰਾਪਤਕਰਤਾਵਾਂ ਦੀ ਪਛਾਣ ਕਰਨ ਅਤੇ ਖਤਰਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬੇਅਸਰ ਕਰਨ ਲਈ ਸਥਾਨਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਨੇੜਲਾ ਤਾਲਮੇਲ ਜ਼ਰੂਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਵਿਆਪਕ ਸਰਹੱਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਬਹੁ-ਪੱਧਰੀ ਚਾਰ-ਪੁਆਇੰਟ ਸੁਰੱਖਿਆ ਗਰਿੱਡ, ਜਿਸ ਵਿਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.), ਹਥਿਆਰਬੰਦ ਬਲ, ਸਥਾਨਕ ਪ੍ਰਸ਼ਾਸਨ ਅਤੇ ਨਾਗਰਿਕ ਸ਼ਾਮਿਲ ਕਰਨਾ ਜ਼ਰੂਰੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ