ਪੰਜਾਬ ਤੇ ਚੰਡੀਗੜ੍ਹ ’ਚ ਤੇਜ਼ ਗਰਮੀ ਦੀ ਚਿਤਾਵਨੀ ਜਾਰੀ
ਚੰਡੀਗੜ੍ਹ, 27 ਮਈ - ਪੰਜਾਬ ਅਤੇ ਚੰਡੀਗੜ੍ਹ ਵਿਚ ਤੇਜ਼ ਗਰਮੀ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਗੰਭੀਰ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਹੈ। 28 ਮਈ ਤੋਂ ਮੌਸਮ ਵਿਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
;
;
;
;
;
;
;
;
;